Saturday, July 20, 2024
spot_imgspot_img

Top 5 This Week

spot_img

Related Posts

ਪੰਜਾਬ ਦੀ ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ, ਮਾਪਿਆਂ ਦਾ ਚਮਕਾਇਆ ਨਾਮ

ਖੰਨਾ : ਪੰਜਾਬ ਦੀ ਧੀ ਸੰਦੀਪ ਕੌਰ ਨੇ ਕੈਨੇਡਾ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ ਵਿਖੇ ਹੋਇਆ| ਸੰਦੀਪ ਦੇ ਪਿਤਾ ਦਵਿੰਦਰ ਸਿੰਘ ਗਰਚਾ ਸਮਰਾਲਾ ਥਾਣਾ ਵਿਖੇ ਬਤੌਰ ASI ਵੱਜੋਂ ਤੈਨਾਤ ਹਨ।

B.Tech ਦੀ ਡਿਗਰੀ ਲੈਣ ਤੋਂ ਬਾਅਦ ਸੰਦੀਪ ਕੌਰ ਕੈਨੇਡਾ ‘ਚ ਅਗਲੇਰੀ ਪੜ੍ਹਾਈ ਕਰਨ ਦੇ ਲਈ ਜਾਂਦੀ ਹੈ| ਉਥੇ ਮਿਹਨਤ ਕਰਦੀ ਹੈ ਅਤੇ ਹੁਣ ਕੈਨੇਡਾ ਪੁਲਿਸ ਵਿੱਚ ਭਰਤੀ ਹੋ ਗਈ, ਜੋ ਕਿ ਪੂਰੇ ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ ਹੈ।

ਅੱਜ ਅਸੀਂ ਕਈ ਥਾਵਾਂ ‘ਤੇ ਦੇਖਦੇ ਹਾਂ ਕਿ ਲੜਕੇ ਅਤੇ ਲੜਕੀਆਂ ਵਿੱਚ ਫਰਕ ਰੱਖਿਆ ਜਾਂਦਾ ਹੈ। ਲੜਕੀਆਂ ਨੂੰ ਲੜਕਿਆਂ ਦੇ ਮੁਕਾਬਲੇ ਬਹੁਤ ਘੱਟ ਮੌਕੇ ਦਿੱਤੇ ਜਾਂਦੇ ਹਨ। ਉੱਥੇ ਹੀ ਇਸ ਕੁੜੀ ਨਹੀ ਮਾਪਿਆਂ ਦਾ ਸੀਨਾ ਮਾਣ ਨਾਲ ਚੌੜਾ ਕਰ ਦਿੱਤਾ |

ਸੰਦੀਪ ਕੌਰ ਦੇ ਪਿਤਾ ASI ਦਵਿੰਦਰ ਸਿੰਘ ਗਰਚਾ ਜਦੋਂ ਕੈਨੇਡਾ ਤੋਂ ਵਾਪਸ ਆ ਕੇ ਆਪਣੀ ਡਿਊਟੀ ‘ਤੇ ਥਾਣਾ ਸਮਰਾਲਾ ਵਿਖੇ ਪਹੁੰਚੇ ਤਾਂ DSP ਤਰਲੋਚਨ ਸਿੰਘ , SHO ਰਾਓ ਵਰਿੰਦਰ ਸਿੰਘ ਅਤੇ ਸਮੂਹ ਥਾਣਾ ਮੁਲਾਜ਼ਮਾਂ ਨੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਸਵਾਗਤ ਕੀਤਾ|

Popular Articles