Wednesday, September 18, 2024

Top 5 This Week

spot_img

Related Posts

ਬੱਬੂ ਮਾਨ ਨੇ ‘ਸੁੱਚਾ ਸੂਰਮਾ’ ਦੇ ਧਮਾਕੇਦਾਰ ਲੁੱਕ ਵਿੱਚ ਮਚਿਸ ਮੋਦੀ ਝਲਕ ਵਿਖਾਈ

ਬੱਬੂ ਮਾਨ ਦੀ ਆਉਣ ਵਾਲੀ ਫ਼ਿਲਮ ‘ ਸੁੱਚਾ ਸੂਰਮਾ’ ਉਦੋਂ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਦੋਂ ਤੋਂ ਇਸ ਦਾ ਮੋਸ਼ਨ ਪੋਸਟਰ ਜਾਰੀ ਕੀਤਾ ਗਿਆ ਹੈ।ਇਸ ਫ਼ਿਲਮ ਦੇ ਮੋਸ਼ਨ ਪੋਸਟਰ ਨੇ ਸ਼ਾਨਦਾਰ ਬੈਕ ਗਰਾਉਂਡ ਸਕੋਰ ਦੇ ਨਾਲ ਦੁਨੀਆ ਭਰ ਦੇ ਦਰਸ਼ਕਾਂ ਤੋਂ ਦਿਲਚਸਪ ਪ੍ਰਤੀਕ੍ਰਿਆ ਪ੍ਰਾਪਤ ਕੀਤੀ ਹੈ।ਮੋਸ਼ਨ ਪੋਸਟਰ ਦਾ ਜੋਸ਼ ਅਜੇ ਖ਼ਤਮ ਵੀ ਨਹੀਂ ਸੀ ਹੋਇਆ ਕਿ ਫ਼ਿਲਮ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਇੱਕ ਹੋਰ ਪੋਸਟਰ ਜਾਰੀ ਕਰ ਦਿੱਤਾ ਹੈ।ਨਵੇਂ ਪੋਸਟਰ ਵਿੱਚ ਪੰਜਾਬ ਦੇ ਅਲਫ਼ਾਮੌਲ ਵਿਚ ਅਦਾਕਾਰ ਬੱਬੂ ਮਾਨ ਧਮਾਕੇਦਾਰ ਲੁੱਕ ਵਿੱਚ ਨਜ਼ਰ ਆ ਰਹੇ ਹਨ।

ਸਾਗਾ ਸਟੂਡੀਓਜ਼ ਅਤੇ ਸੇਵਨ ਕਲਰਜ਼ ਇਸ ਫ਼ਿਲਮ ਨੂੰ ਇੱਕੱਠੇ ਪੇਸ਼ ਕਰ ਰਹੇ ਹਨ।ਇਸ ਲੋਕ ਕਥਾ ਦਾ ਸਹੀ ਅਨੁਭਵ ਸਿਰਫ਼ ਸਿਨੇਮਾ ਘਰ ਵਿੱਚ ਹੀ ਕੀਤਾ ਜਾ ਸਕਦਾ ਹੈ।ਫ਼ਿਲਮ ਵਿੱਚ ਮੁੱਖ ਭੂਮਿਕਾ ਪੰਜਾਬ ਦੇ ਲਿਵਿੰਗ ਲੈਜੈਂਡ ਬੱਬੂ ਮਾਨ ਵੱਲੋਂ ਨਿਭਾਈ ਜਾ ਰਹੀ ਹੈ।ਹੋਰ ਪ੍ਰਮੁੱਖ ਭੂਮਿਕਾਵਾਂ ਵਿੱਚ ਸਮੇ ਕਸ਼ਾ ਔਸਵਾਲ, ਸੁਵਿੰਦਰ ਵਿਸਕੀ, ਸਰਬਜੀਤ ਚੀਮਾ ਅਤੇ ਜਗਜੀਤ ਬਾਜਵਾ ਨਜ਼ਰ ਆਉਣਗੇ।

ਸੁੱਚਾ ਸੂਰਮਾ ਇੱਕ ਪ੍ਰਸਿੱਧ ਪੰਜਾਬੀ ਲੋਕ ਕਥਾ ਹੈ, ਜੋ ਸੌ ਸਾਲ ਤੋਂ ਵੀਜ਼ਿਆ ਦਾ ਪੁਰਾਣੀ ਹੈ।ਸੁੱਚਾ ਸਿੰਘ ਦੇ ਜੀਵਨ ਵਿੱਚ ਇੱਕ ਐਸੀ ਘਟਨਾ ਵਾਪਰਦੀ ਹੈ, ਜੋ ਉਸਨੂੰ ਸੁੱਚਾ ਸਿੰਘ ਤੋਂ ਸੁੱਚਾ ਸੂਰਮਾ ਬਣਾ ਦਿੰਦੀ ਹੈ।ਇਹ ਇੱਕ ਐਸੀ ਫ਼ਿਲਮ ਹੈ, ਜਿਸ ਨੂੰ ਦੇਖਣਾ ਜ਼ਰੂਰੀ ਹੈ।

ਫ਼ਿਲਮ ਦੇ ਸੰਵਾਦ ਗੁਰਪ੍ਰੀਤ ਰਟੋਲ ਦੁਆਰਾ ਲਿਖੇ ਗਏ ਹਨ ਅਤੇ ਇਸ ਨੂੰ ਅਮਿਤੋਜ ਮਾਨ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।ਫ਼ਿਲਮ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਅਧਿਕਾਰਕ ਹੈਂਡਲਾਂ ਤੇ ਰਿਲੀਜ਼ ਕੀਤਾ ਜਾਵੇਗਾ।ਇਹ ਫ਼ਿਲਮ 20 ਸਤੰਬਰ 2024 ਨੂੰ ਦੁਨੀਆਂ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

Popular Articles