Friday, July 19, 2024
spot_imgspot_img

Top 5 This Week

spot_img

Related Posts

ਸ਼ਹੀਦ ਸ਼ੁਭਕਰਨ ਦੇ ਪਰਿਵਾਰ ਦੀ ਅੱਜ ਮਾਨ ਨੇ ਫੜ੍ਹੀ ਬਾਂਹ, ਕੀਤਾ ਵਾਅਦਾ ਹੋਇਆ ਪੂਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ ਜਿਸ ਦੇ ਤਹਿਤ ਚੰਡੀਗੜ੍ਹ ‘ਚ ਸੀ.ਐੱਮ. ਰਿਹਾਇਸ਼ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਤੇ ਕਿਸਾਨੀ ਸੰਘਰਸ਼ ‘ਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਦੇ ਨਾਲ ਨਾਲ ਸ਼ਹੀਦ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ ਗਿਆ ਤੇ ਇਸ ਵਾਅਦੇ ਨੂੰ ਪੂਰਾ ਕਰਨ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ‘ਚ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਰੱਦ ਕਰ ਦਿੱਤਾ ਹੈ.

ਜਿਕਰ ਏ ਖਾਸ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ ਸੀ. ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਖਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਪਰਿਵਾਰ ਨੂੰ ਮਾਲੀ ਸਹਾਇਤਾ ਦੀ ਮੰਗ ਕੀਤੀ ਗਈ ਜੋ ਅੱਜ ਪੂਰੀ ਹੋ ਗਈ ਹੈ.
ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਸੀ.ਐੱਮ. ਮਾਨ ਦੇ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ ਤੇ ਅੱਜ ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ ਤੇ ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ ਗਿਆ ਹੈ. ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ.

ਇਹ ਗੱਲ ਦਾ ਜਿਕਰ ਕਰਨਾ ਵੀ ਜ਼ਰੂਰੀ ਹੈ ਕਿ ਸ਼ੁਭਕਰਨ ਸਿੰਘ ਦੀ ਪੰਜਾਬ ਹਰਿਆਣਾ ਸਰਹੱਦ ਤੇ ਐੱਮ.ਐੱਸ.ਪੀ. ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਪਹੁੰਚਿਆ ਸੀ. ਜਦੋਂ ਉਸ ਦੀ 21 ਫਰਵਰੀ ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ. ਜਿਸ ਦੇ ਸੰਬੰਧ ‘ਚ ਇੱਕ ਜ਼ੀਰੋ ਐਫ.ਆਈ.ਆਰ. ਵੀ ਦਰਜ ਕੀਤੀ ਗਈ ਸੀ

ਦਰਅਸਲ ਇਸ ਸੰਬੰਧ ‘ਚ 7 ਮਾਰਚ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਅਗਵਾਈ ‘ਚ ਇੱਕ ਕਮੇਟੀ ਦਾ ਗਠਨ ਵੀ ਕੀਤਾ ਸੀ ਤੇ 3 ਮੈਂਬਰੀ ਕਮੇਟੀ ਦੀ ਪ੍ਰਧਾਨਗੀ ਪੰਜਾਬ ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਜੈਸ਼੍ਰੀ ਠਾਕੁਰ ਨੂੰ ਸੌਂਪੀ ਗਈ ਸੀ ਤੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਏ.ਡੀ.ਜੀ.ਪੀ. ਅਮਿਤਾਭ ਸਿੰਘ ਢਿੱਲੋਂ ਤੇ ਪੰਜਾਬ ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੂੰ ਕਮੇਟੀ ਦਾ ਹਿੱਸਾ ਬਣਾਇਆ ਗਿਆ ਹੈ.

Popular Articles