Friday, July 19, 2024
spot_imgspot_img

Top 5 This Week

spot_img

Related Posts

ਸਕੂਲ ‘ਚ ਡੂਮਣੇ ਦੀਆਂ ਮੱਖੀਆਂ ਲੜ ਜਾਣ ਕਾਰਨ ਹੋਈ 5 ਸਾਲਾਂ ਬੱਚੀ ਦੀ ਮੌਤ

ਹੁਸ਼ਿਆਰਪੁਰ (ਅਮਰੀਕ ਕੁਮਾਰ), 7 ਜੁਲਾਈ 2024

ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਡਾਡਾ ‘ਚ ਸਥਿਤ ਸਰਕਾਰੀ ਸਕੂਲ ‘ਚ ਬੀਤੇ ਕੱਲ੍ਹ 5 ਸਾਲ ਦੀ ਬੱਚੀ ਦੇ ਡੂਮਣਾ ਲੜ ਜਾਣ ਕਾਰਨ ਉਸਦੀ ਮੌਤ ਹੋ ਗਈ । ਮ੍ਰਿਤਕ ਬੱਚੀ ਦੀ ਪਹਿਚਾਣ ਨੇਹਾ ਪੁੱਤਰੀ ਸੋਨੂੰ ਵਜੋਂ ਹੋਈ ਹੈ, ਜੋ ਕਿ ਪਿੰਡ ਦੇ ਹੀ ਸਰਕਾਰੀ ਸਕੂਲ ‘ਚ ਪੜ੍ਹਨ ਲਈ ਜਾਂਦੀ ਸੀ।ਘਟਨਾ ਤੋਂ ਬਾਅਦ ਪਰਿਵਾਰ ਵਲੋਂ ਲੜਕੀ ਨੂੰ ਸਿਵਲ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ ਪਰੰਤੂ ਬਾਅਦ ਵਿੱਚ ਬੱਚੀ ਨੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ।

ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੀ ਨੇਹਾ ਦੀ ਨਾਨੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਬੀਤੇ ਕੱਲ੍ਹ ਵੀ ਉਨ੍ਹਾਂ ਦੀ ਦੋਹਤੀ ਸਕੂਲ ਗਈ ਸੀ ਤੇ ਇਸ ਦੌਰਾਨ ਮਿਡ-ਡੇ- ਮੀਲ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਬੱਚੀ ਭਾਂਡੇ ਰੱਖਣ ਲਈ ਗਈ ਤਾਂ ਉਸਦੇ ਡੂਮਣਾ ਲੜ ਗਿਆ ਇਸ ਦੇ ਬਾਵਜੂਦ ਸਕੂਲ ਪ੍ਰਬੰਧਕਾਂ ਵੱਲੋਂ ਪਰਿਵਾਰ ਨੂੰ ਇਸਦੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਜਦੋਂ ਛੁੱਟੀ ਹੋਣ ਤੇ ਬੱਚੀ ਨੂੰ ਲੈਣ ਉਹ ਸਕੂਲ ਗਏ ਤਾਂ ਉਸ ਵਕਤ ਬੱਚੀ ਦੀ ਹਾਲਤ ਬਾਰੇ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਕੱਲ੍ਹ ਉਹ ਬੱਚੀ ਨੂੰ ਪਿੰਡ ਦੇ ਡਾਕਟਰ ਕੋਲ ਇਲਾਜ ਲਈ ਲੈ ਕੇ ਗਏ ਸਨ ਪਰੰਤੂ ਫਰਕ ਨਾ ਪੈਣ ਤੇ ਉਹ ਬੱਚੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ l

ਜਿੱਥੇ ਕਿ ਅੱਜ ਉਸਦੀ ਮੌਤ ਹੋ ਗਈ। ਉਨ੍ਹਾਂ ਸਕੂਲ ਪ੍ਰਬੰਧਕਾਂ ਤੇ ਦੋਸ਼ ਲਾਇਆ ਕਿ ਇਹ ਸਭ ਕੁਝ ਸਕੂਲ ਪ੍ਰਬੰਧਕਾਂ ਦੀ ਨਾਲਾਇਕੀ ਕਾਰਨ ਹੋਇਆ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਕੀਤੀ ਜਾਵੇ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ਤੇ ਹੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Popular Articles