Saturday, July 20, 2024
spot_imgspot_img

Top 5 This Week

spot_img

Related Posts

ਗੁਜਰਾਤ ‘ਚ ਡਿੱਗੀ 8 ਸਾਲ ਪਹਿਲਾਂ ਬਣੀ ਬਹੁਮੰਜ਼ਿਲਾ ਇਮਾਰਤ, 7 ਲੋਕਾਂ ਦੀ ਗਈ ਜਾਨ

ਗੁਜਰਾਤ:( 8 ਜੁਲਾਈ 2024)

ਗੁਜਰਾਤ ਦੇ ਸੂਰਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ 8 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਜਾਣ ਕਾਰਨ ਮਲਬੇ ਹੇਠ ਕਈ ਲੋੋਕ ਦੱਬ ਗਏ। ਹਾਦਸੇ ਦੌਰਾਨ 7 ਲੋਕਾਂ ਦੀ ਮੌਤ ਹੋ ਗਈ। ਜਿਹਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।ਹਾਲੇ ਵੀ ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਵਾਪਰੀ ਇਸ ਘਟਨਾ ਤੋਂ ਬਾਅਦ ਇਹ ਸਵਾਲ ਵੀ ਖੜ੍ਹੇ ਹੋ ਰਹੇ ਹਨ ਕਿ 8 ਸਾਲ ਪਹਿਲੀ ਬਣੀ ਇਮਾਰਤ ਇੰਨ੍ਹੀ ਜਲਦੀ ਕਿਵੇਂ ਡਿੱਗ ਸਕਦੀ ਹੈ ।ਕੀ ਬਹੁਮੰਜ਼ਿਲਾ ਇਮਾਰਤ ਦੇ ਨਿਰਮਾਣ ‘ਚ ਸਹੀ ਨਿਰਮਾਣ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਗਈ?ਜਾਣਕਾਰੀ ਇਹ ਵੀ ਮਿਲੀ ਹੈ ਕਿ ਇਸ ਇਮਾਰਤ ਵਿੱਚ ਛੇ ਪਰਿਵਾਰ ਰਹਿੰਦੇ ਹਨ।

ਇਸ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਵੀ ਹੋਏ ਹਨ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।ਹਾਦਸੇ ਬਾਰੇ ਜਾਣਕਾਰੀ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।ਹਾਲੇ ਤੱਕ ਇਮਾਰਤ ਦੇ ਡਿੱਗਣ ਦੇ ਕਾਰਨ ਸਾਹਮਣੇ ਨਹੀਂ ਆਏ।ਪਰ ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਕਾਰਨ ਇਹ ਇਮਾਰਤ ਡਿੱਗੀ ਹੈ।

ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਮਾਰਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ।ਘਟਨਾ ਵਾਲੀ ਥਾਂ ‘ਤੇ ਪਹੁੰਚੀ NDRF ਦੀ ਟੀਮ ਵੱਲੋਂ ਰੈਸਕਿਊ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ।

Popular Articles