Friday, July 19, 2024
spot_imgspot_img

Top 5 This Week

spot_img

Related Posts

ਗੁਰਦਾਸਪੁਰ ‘ਚ ਪਾਣੀ ਨੂੰ ਲੈ ਕੇ ਖੂਨੀ ਝੜਪ, ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ

ਗੁਰਦਾਸਪੁਰ (8 ਜੁਲਾਈ 2024)

ਗੁਰਦਾਸਪੁਰ ਦੇ ਸ਼੍ਰੀ ਹਰਗੋਬਿੰਦਪੁਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ।ਜਦੋਂ ਪਾਣੀ ਦੀ ਖਾਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ। ਇਸ ਦੌਰਾਨ ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ । ਜਾਣਕਾਰੀ ਮਿਲ ਰਹੀ ਹੈ ਕਿ ਦੋਹਾਂ ਧਿਰਾਂ ਵਿਚਾਲੇ ਕਰੀਬ 60 ਰਾਊਂਡ ਫਾਇਰਿੰਗ ਹੋਈ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਗਰੇਜ਼ ਸਿੰਘ ਪੁੱਤਰ ਬੁੱਢਾ ਸਿੰਘ ਵਾਸੀ ਵਿਠਵਾਂ ਅਤੇ ਤਰਸੇਮ ਸਿੰਘ ਸੈਕਟਰੀ ਵਿਚਾਲੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸ਼ਾਮ 7.30 ਵਜੇ ਦੇ ਕਰੀਬ ਲਾਈਟਾਂ ਵਾਲੇ ਚੌਂਕ ਦੇ ਨੇੜੇ ਇਹ ਘਟਨਾ ਵਾਪਰੀ ਹੈ।ਜਿਸ ਵਿੱਚ ਕਰੀਬ ਅੱਠ ਤੋਂ ਦੱਸ ਵਿਅਕਤੀ ਜਖ਼ਮੀ ਹੋਏ ਹਨ। ਜਦੋਂ ਕਿ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਡੀਐੱਸਪੀ ਰਜੇਸ਼ ਕੱਕੜ ਅਤੇ ਐਸਐੱਚਓ ਸਤਪਾਲ ਸਿੰਘ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਢਲੀ ਜਾਂਚ ਦੌਰਾਨ ਪੁਲਿਸ ਨੂੰ 12 ਬੋਰ ਦੇ 11 ਜਿੰਦਾ ਰਾਊਂਡ ਅਤੇ ਦੋ ਚੱਲੇ ਹੋਏ ਕਾਰਤੂਸ ਬਰਾਮਦ ਹੋਏ ਹਨ ਅਤੇ ਮੁਲਾਜ਼ਮਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Popular Articles