Friday, July 19, 2024
spot_imgspot_img

Top 5 This Week

spot_img

Related Posts

ਅਧਿਆਪਕਾਂ ਨੂੰ ਮੈਡੀਕਲ ਛੁੱਟੀ ਲੈਣੀ ਹੋਈ ਔਖੀ, ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ (8 ਜੁਲਾਈ 2024)

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੈਡੀਕਲ ਛੁੱਟੀ ਲੈਣ ਦੇ ਨਿਯਮਾਂ ਵਿੱਚ ਹੁਣ ਥੌੜ੍ਹਾ ਜਿਹਾ ਬਦਲਾਅ ਕੀਤਾ ਹੈ। ਇੱਕ ਜਾਂ ਵੱਧ ਦਿਨਾਂ ਦੀ ਛੁੱਟੀ ਲੈਣ ਲਈ ਕਰਮਚਾਰੀਆਂ ਨੂੰ 2 ਸਰਟੀਫਿਕੇਟ ਜਮ੍ਹਾ ਕਰਵਾਉਣੇ ਪੈਣਗੇ। ਕਰਮਚਾਰੀਆਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪਹਿਲਾ, ਡਾ. ਵੱਲੋਂ ਜਾਰੀ ਕੀਤਾ ਮੈਡੀਕਲ ਸਰਟੀਫਿਕੇਟ ਅਤੇ ਦੂਜਾ,ਫਿਟਨੈੱਸ ਸਰਟੀਫਿਕੇਟ ਬਲਾਕ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਗੇ ਹੋਣਗੇ।

ਇਹ ਬਦਲਾਅ ਇਸ ਲਈ ਕੀਤਾ ਗਿਆ ਹੈ ਤਾਂ ਜੋ ਕਰਮਚਾਰੀ ਮੈਡੀਕਲ ਛੁੱਟੀ ਦੀ ਦੁਰਵਰਤੋਂ ਨਾ ਕਰਨ ਅਤੇ ਸਕੂਲਾਂ ਵਿੱਚ ਹਾਜ਼ਰੀ ਯਕੀਨੀ ਬਣਾਈ ਜਾ ਸਕੇ।ਜਾਣਕਾਰੀ ਮਿਲੀ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਭੇਜ ਕੇ ਮੈਡੀਕਲ ਛੁੱਟੀ ਸੰਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਨਵੀਆਂ ਹਦਾਇਤਾਂ ਦੇ ਮੁਤਾਬਿਕ ਜੇਕਰ ਕੋਈ ਕਰਮਚਾਰੀ ਮੈਡੀਕਲ ਛੁੱਟੀ ਲੈਣਾ ਵੀ ਚਾਹੁੰਦਾ ਹੈ ਤਾਂ ਉਸ ਨੂੰ ਛੁੱਟੀ ਲੈਣ ਤੋਂ ਪਹਿਲਾਂ ਆਪਣਾ ਮੈਡੀਕਲ ਸਰਟੀਫਿਕੇਟ ਅਤੇ ਲੰਬੀ ਛੁੱਟੀ ਦਾ ਪ੍ਰੋਫਾਰਮਾ ਜਮ੍ਹਾਂ ਕਰਵਾਉਣਾ ਪਵੇਗਾ। ਮੈਡੀਕਲ ਛੁੱਟੀ ਪੂਰੀ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਉਸ ਨੂੰ ਫਿਟਨੈਸ ਸਰਟੀਫਿਕੇਟ ਬਲਾਕ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ, ਫਿਰ ਹੀ ਉਹ ਸਕੂਲ ਵਿੱਚ ਆ ਸਕਦਾ ਹੈ।

Popular Articles