Friday, July 19, 2024
spot_imgspot_img

Top 5 This Week

spot_img

Related Posts

ਪੰਜਾਬ ‘ਚ ਮੁੜ ਬਦਲੇਗਾ ਮੌਸਮ , ਕਈ ਇਲਾਕਿਆਂ ‘ਚ ਮੀਂਹ ਦਾ ਅਲਰਟ ਜਾਰੀ

ਮੋਹਾਲੀ (11 ਜੁਲਾਈ 2024)

ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮਾਨਸੂਨ ਸਰਗਰਮ ਹੋਵੇਗਾ।ਅਜਿਹੀ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਸੂਬੇ ਵਿੱਚ ਅਗਲੇ ਕੁਝ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਹੈ।ਇਸ ਲਈ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।ਪਰ ਪਠਾਨਕੋਟ, ਰੂਪਨਗਰ,ਨਵਾਂਸ਼ਹਿਰ,ਹੁਸ਼ਿਆਰਪੁਰ, ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਮੀਂਹ ਪੈ ਸਕਦਾ ਹੈ। ਇੱਥੇ 25 ਤੋਂ 50 % ਮੀਂਹ ਪੈਣ ਦੀ ਸੰਭਾਵਨਾ ਹੈ। ਜਦ ਕਿ 12 ਜੁਲਾਈ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਰੂਪਨਗਰ, ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬੀਤੇ ਸ਼ਾਮ ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ ਅਚਾਨਕ ਹੋਈ ਬਰਸਾਤ ਕਾਰਨ ਮੌਸਮ ਬਦਲਿਆਂ ਜਦੋਂ ਕਿ ਸੂਬੇ ਦੇ ਬਾਕੀ ਹਿੱਸਾ ਸੁੱਕਾ ਰਿਹਾ। ਅੰਮ੍ਰਿਤਸਰ ਵਿੱਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।

Popular Articles