Friday, July 19, 2024
spot_imgspot_img

Top 5 This Week

spot_img

Related Posts

ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ SGPC ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਨੂੰ ਕੀਤੀ ਵੱਡੀ ਅਪੀਲ

ਸਕਾਈ ਨਿਊਜ਼ ਪੰਜਾਬ (7 ਜੁਲਾਈ 2024)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼ਨੀਵਾਰ ਨੂੰ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਕਾਰਕੁਨ ਅਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਡਟੇ !

ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਹਸਪਤਾਲ ਵਿੱਚ ਲੈਬਾਰਟਰੀ ਦਾ ਉਦਘਾਟਨ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਬਾਰੇ ਪੁੱਛੇ ਜਾਣ ’ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ, ‘‘ਲੋਕਾਂ ਨੇ ਉਨ੍ਹਾਂ ਨੂੰ ਵੱਡਾ ਸਮਰਥਨ ਦਿੱਤਾ ਹੈ। ਸਰਕਾਰਾਂ ਨੂੰ ਇਸ ‘ਤੇ ਗੌਰ ਕਰਨਾ ਚਾਹੀਦਾ ਹੈ, ਇਸ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਉਸ (ਅੰਮ੍ਰਿਤਪਾਲ) ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

‘ਬੰਦੀ ਸਿੰਘਾਂ’ ਦੀ ਰਿਹਾਈ ਬਾਰੇ ਪੁੱਛੇ ਜਾਣ ‘ਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਅਜਿਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ ਗਈ ਹੈ। ਜਿਨ੍ਹਾਂ ਬਾਰੇ ਭਾਈਚਾਰਾ ਦਾਅਵਾ ਕਰਦਾ ਹੈ ਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।

ਉਨ੍ਹਾਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਮਾੜੀ ਹੈ।

ਦੱਸ ਦਈਏ ਕਿ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਲਗਭਗ ਦੋ ਲੱਖ ਵੋਟਾਂ ਦੇ ਫਰਕ ਨਾਲ ਜਿੱਤੇ ਹਨ।ਲੋਕਾਂ ਵੱਲੋਂ ਜੋ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸਮਰਥਨ ਦਿੱਤਾ ਗਿਆ ਹੈ ਉਸੇ ਨੂੰ ਦੇਖਦੇ ਹੋਏ ਕੌਮੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਵੀ ਆਜ਼ਾਦ ਉਮੀਦਵਾਰ ਵਜੋਂ ਪੰਜਾਬ ਵਿੱਚ ਖਡੂਰ ਸਾਹਿਬ ਲੋਕ ਸਭਾ ਸੀਟ ਜਿੱਤਣ ਵਾਲੇ ਖਾਲਿਸਤਾਨੀ ਸਮਰਥਕ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।

Popular Articles