Friday, July 19, 2024
spot_imgspot_img

Top 5 This Week

spot_img

Related Posts

ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬੋਲਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਸਰਕਾਰਾਂ ਨੂੰ ਨਸੀਹਤ

ਸਕਾਈ ਨਿਊਜ਼ ਪੰਜਾਬ ( 7 ਜੁਲਾਈ 2024)

ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਦੇ ਨਾਲ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜਿਸ ਨੂੰ ਲੈ ਕੇ ਇੱਕ ਪਾਸੇ ਸਿਆਸੀ ਧਿਰਾਂ ਦੇ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਦੀ ਅਲੋਚਨਾ ਕੀਤੀ ਜਾ ਰਹੀ ਹੈ।

ਉੱਥੇ ਹੀ ਹੁਣ ਧਾਰਮਿਕ ਸਖ਼ਸ਼ੀਅਤਾਂ ਵੀ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਗੱਜਦੀਆਂ ਨਜ਼ਰ ਆ ਰਹੀਆਂ ਹਨ,ਜਿਸ ਦੇ ਤਹਿਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਸਰਕਾਰਾਂ ਨੂੰ ਨਸੀਅਤ ਦਿੱਤੀ ਹੈ ਕਿ ਸਿੱਖਾਂ ਨਾਲ ਅਜਿਹਾ ਵਿਤਕਰਾ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉੱਥੇ ਹੀ ਉਨ੍ਹਾਂ ਨੇ ਹਿੰਦੂ ਰਾਸ਼ਟਰ ਦੀ ਗੱਲ ਕਰਦਿਆਂ ਕਿਹਾ ਹੈ ਇੱਕ ਪਾਸੇ ਭਾਰਤ ਦੀ ਸੰਸਦ ਵਿੱਚ ਹਿੰਦੂ ਰਾਸ਼ਟਰ ਜ਼ਿੰਦਾਬਾਦ ਕਰਨ ਵਾਲਿਆਂ ਨੂੰ ਸਨਮਾਨਿਆ ਜਾਂਦਾ ਹੈ ,ਪਰ ਦੂਜੇ ਪਾਸੇ ਸਿੱਖਾਂ ਤੇ ਐੱਨ.ਐੱਸ.ਏ. ਲਾ ਕੇ ਉਨ੍ਹਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ, ਪਰ ਸਰਕਾਰਾਂ ਨੂੰ ਅਜਿਹਾ ਕਰਨਾ ਸ਼ੋਭਾ ਨਹੀਂ ਦਿੰਦਾ ।

Popular Articles