Friday, July 19, 2024
spot_imgspot_img

Top 5 This Week

spot_img

Related Posts

ਮੀਂਹ ਤੋਂ ਬਾਅਦ ਹੁਣ ਪੰਜਾਬੀਆਂ ਨੂੰ ਕਰਨਾ ਪਵੇਗਾ ਹੁੰਮਸ ਭਰੀ ਗਰਮੀ ਦਾ ਸਾਹਮਣਾ

ਮੋਹਾਲੀ (9 ਜੁਲਾਈ 2024)

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਘੱਟਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਕੋਈ ਵੀ ਨਵਾਂ ਅਲਰਟ ਜਾਰੀ ਨਹੀਂ ਕੀਤਾ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਪਰ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਤਾਈ ਗਈ ਹੈ।

ਮੌਸਮ ਵਿਭਾਗ ਵੱਲੋਂ ਜੋ ਅੰਕੜੇ ਜਾਰੀ ਕੀਤੇ ਗਏ ਹਨ ਉਸਦੇ ਅਨੁਸਾਰ ਪੰਜਾਬ ਦੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਦਾ ਵਾਧਾ ਤਾਪਮਾਨ ਵਿੱਚ ਦਰਜ ਕੀਤਾ ਗਿਆ ਹੈ।ਸੋਮਵਾਰ ਨੂੰ ਪਠਾਨਕੋਟ ਦਾ ਤਾਪਮਾਨ ਸਭ ਤੋਂ ਵੱਧ 40 ਡਿਗਰੀ ਦਰਜ ਕੀਤਾ ਗਿਆ।ਜਦੋਂ ਕਿ ਫਰੀਦਕੋਟ ਵਿੱਚ 38.2 ਡਿਗਰੀ, ਗੁਰਦਾਸਪੁਰ ਵਿੱਚ 36 ਡਿਗਰੀ, ਬਠਿੰਡਾ ਵਿੱਚ 37 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪੰਜਾਬ ਵਿੱਚ 11 ਅਤੇ 12 ਜੁਲਾਈ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 11 ਜੁਲਾਈ ਨੂੰ ਕੁਝ ਇਲਾਕਿਆਂ ‘ਚ ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਨਾਲ ਤਾਪਮਾਨ ‘ਚ ਜ਼ਿਆਦਾ ਫ਼ਰਕ ਨਹੀਂ ਪਵੇਗਾ।

Popular Articles