Saturday, July 20, 2024
spot_imgspot_img

Top 5 This Week

spot_img

Related Posts

ਅੱਜ ਪੰਜਾਬ ਪੁਲਿਸ ‘ਚ ਨੌਕਰੀ ਜੁਆਇਨ ਕਰੇਗੀ ਸ਼ੁਭਕਰਨ ਸਿੰਘ ਦੀ ਭੈਣ

ਮੋਹਾਲੀ (11 ਜੁਲਾਈ 2024)
ਕਿਸਾਨੀ ਅੰਦੋਲਨ ਦੌਰਾਨ ਸ਼ਹੀਦੀ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਨੌਕਰੀ ਜੁਆਇਨ ਕਰੇਗੀ।

ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਉਸ ਨੂੰ ਪੁਲਿਸ ਵਿਭਾਗ ਦੇ ਵਿੱਚ ਨੌਕਰੀ ਦਿੱਤੀ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੌਂਪਿਆ ਗਿਆ। ਇਸ ਦੇ ਨਾਲ ਹੀ ਪਤਾ ਲੱਗਿਆਂ ਹੈ ਕਿ ਉਸ ਦੀ ਮੈਡੀਕਲ ਨਾਲ ਸਬੰਧਤ ਸਾਰੀਆਂ ਪ੍ਰਕਿਿਰਆਵਾਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੇ ਹਨ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।

ਦੱਸ ਦਈਏ ਕਿ ਪੰਜਾਬ ਦੇ ਕਿਸਾਨ ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਕਿਸਾਨ ਸ਼ੁਭਕਰਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੁਲਿਸ ਦੀ ਗੋਲੀ ਨਾਲ ਸ਼ੁਭਕਰਨ ਦੀ ਮਾਨ ਹੋ ਗਈ ਸੀ। ਜਦੋਂ ਕਿ ਹਾਈਕੋਰਟ ਦੇ ਹੁਕਮਾਂ ‘ਤੇ ਬਣੀ ਕਮੇਟੀ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟਗਨ ਦੀ ਗੋਲੀ ਲੱਗਣ ਕਾਰਨ ਹੋਈ ਹੈ ਜਦੋਂ ਕਿ ਪੁਲਿਸ ਸ਼ਾਟਗਨ ਦੀ ਵਰਤੋਂ ਨਹੀਂ ਕਰਦੀ ਹੈ।

ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ ਹੈ।

ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਸੀ।

Popular Articles